May 16, 2011 | By ਬਲਜੀਤ ਸਿੰਘ
ਲੰਡਨ (15 ਮਈ, 2011): ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ ਨੇ ਭਾਰਤ ਸਰਕਾਰ ਵਲੋਂ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਨੂੰ ਸਿਆਸੀ ਡਰਾਮਾ ਕਰਾਰ ਦਿੰਦਿਆਂ ਕਿਹਾ ਹੈ ਕਿ “ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਅਤੇ ਸਾਥੀ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਅਰੰਭ ਹੋਇਆ ਸਿੱਖ ਸੰਘਰਸ਼ ਨੂੰ ਅਜਿਹੀਆਂ ਸੂਚੀਆਂ ਨਾਲ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ, ਬਲਕਿ ਹੱਕ ਸੱਚ ਇਨਸਾਫ ਅਤੇ ਧਰਮ ਤੇ ਅਧਾਰਤ ਇਹ ਸੰਘਰਸ਼ ਖਾਲਿਸਤਾਨ ਦੀ ਕਾਇਮੀ ਤੱਕ ਜਾਰੀ ਰਹੇਗਾ।”
ਉਨ੍ਹਾਂ ਸਿੱਖ ਜਗਤ ਨੂੰ ਕਥਿਤ ਕਾਲੀ ਸੂਚੀ ਖਤਮ ਕਰਨ ਬਾਰੇ ਕੇਂਦਰ ਦੀ ਕੁਟਲ ਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
Related Topics: United Khalsa Dal U.K