Site icon Sikh Siyasat News

ਪਾਣੀਆਂ ਦੇ ਮੁੱਦੇ ’ਤੇ ਹਰਿਆਣਾ ਨਾਲ ਖੜ੍ਹਨ ਦਾ ਇਸ਼ਾਰਾ ਕੀਤਾ ਕੇਂਦਰੀ ਮੰਤਰੀ ਵੈਂਕੱਈਆ ਨਾਇਡੂ ਨੇ

ਚੰਡੀਗੜ੍ਹ: ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਸਤਲੁਜ ਯੁਮਨਾ ਲਿੰਕ ਨਹਿਰ ਦੇ ਮਾਮਲੇ ਨੂੰ ਸਿਆਸੀ ਤੌਰ ’ਤੇ ਹੱਲ ਨਹੀਂ ਕੀਤਾ ਜਾ ਸਕਦਾ ਹੈ। ਨਾਇਡੂ ਨੇ ਕਿਹਾ ਕਿ ਹਰਿਆਣਾ ਨੂੰ ਪਾਣੀ ਦਿਵਾਉਣ ’ਚ ਮਦਦ ਜ਼ਰੂਰ ਕੀਤੀ ਜਾਵੇਗੀ। ਉਹ ਹਰਿਆਣਾ ਦੇ ਵਿਕਾਸ ਲਈ ਸ਼ੁਰੂ ਕੀਤੀਆਂ ਜਾਣ ਵਾਲੀਆਂ ਨਵੀਆਂ ਸਕੀਮਾਂ ਬਾਰੇ ਮੁੱਖ ਮੰਤਰੀ ਸਮੇਤ ਦੂਜੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਚੰਡੀਗੜ੍ਹ ਆਏ ਸਨ।

ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਐਮ.ਵੈਂਕੱਈਆ ਨਾਇਡੂ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ

ਮੀਡੀਆ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਵੱਖਰੇ ਤੌਰ ’ਤੇ ਐਸਵਾਈਐਲ ਬਾਰੇ ਖੁਲ੍ਹ ਕੇ ਗੱਲ ਕਰਨ ਤੋਂ ਸੰਕੋਚ ਕੀਤਾ ਪਰ ਉਹ ਸੰਖੇਪ ਵਿੱਚ ਹੀ ਪਾਣੀਆਂ ਦੇ ਮੁੱਦੇ ’ਤੇ ਹਰਿਆਣਾ ਦੀ ਪਿੱਠ ’ਤੇ ਖੜ੍ਹਨ ਦਾ ਇਸ਼ਾਰਾ ਕਰ ਗਏ।

ਪਾਣੀਆਂ ਸਬੰਧੀ ਵਧੇਰੇ ਜਾਣਕਾਰੀ ਲਈ ਦੇਖੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version