ਲੰਡਨ: ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਦੇ ਅਕਾਲ ਚਲਾਣੇ ਤੇ ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਿੱਖ ਕੌਮ ਦੀ ਡਿੱਗੀ ਹੋਈ ਪੱਗ ਨੂੰ ਸਤਿਕਾਰ ਸਹਿਤ ਦੁਬਾਰਾ ਸਿਰ ਤੇ ਰੱਖਣ ਵਾਲੇ ਬਾਪੂ ਤਰਲੋਕ ਸਿੰਘ ਬਹੁਤ ਹੀ ਦ੍ਰਿੜ ਇਰਾਦੇ ਵਾਲੇ ਨੇਕ ਇਨਸਾਨ ਸਨ ਜਿਹਨਾਂ ਨੇ ਸਮੇਂ ਸਮੇਂ ਤੇ ਸਰਕਾਰੀ ਧੱਕੇਸ਼ਾਹੀਆਂ ਦਾ ਡੱਟ ਕੇ ਮੁਕਾਬਲਾ ਕੀਤਾ।
ਸ੍ਰ: ਲਵਸ਼ਿੰਦਰ ਸਿੰਘ ਡੱਲੇਵਾਲ, ਸ੍ਰ. ਨਿਰਮਲ ਸਿੰਘ ਸੰਧੂ, ਬਲਵਿੰਦਰ ਸਿੰਘ ਢਿੱਲੋਂ, ਵਰਿੰਦਰ ਸਿੰਘ ਬਿੱਟੂ ਸਿੰਘ ਵਲੋਂ ਅਰਦਾਸ ਅਰਦਾਸ ਕੀਤੀ ਗਈ ਵਾਹਿਗੁਰੂ ਬਾਪੂ ਤਰਲੋਕ ਸਿੰਘ ਦੀ ਆਤਮਾ ਨੂੰ ਸਦੀਵ ਕਾਲ ਲਈ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।