ਸਿੱਖ ਖਬਰਾਂ

ਬਾਪੂ ਸੂਰਤ ਸਿੰਘ ਦੇ ਪੁੱਤਰ ਰਵਿੰਦਰਜੀਤ ਸਿੰਘ ਨੂੰ 13 ਅਪ੍ਰੈਲ ਤੱਕ ਫਿਰ ਜੇਲ ਭੇਜਿਆ

April 2, 2015 | By

ਲੁਧਿਆਣਾ ( 2 ਅਪ੍ਰੈਲ, 2015): ਭਾਰਤ ਦੀਆਂ ਜੇਲਾਂ ਵਿੱਚ ਸਜ਼ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 82 ਸਾਲਾ ਬੁਜ਼ਰਗ ਬਾਪੂ ਸੂਰਤ ਸਿੰਘ ਖਾਲਸਾ ਭੁੱਖ ਹੜਤਾਲ ਰਾਹੀਂ ਪਿਛਲੇ 76 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ।ਉਨਾਂ ਦੇ ਇਸ ਸ਼ਾਂਤਮਈ ਸੰਘਰਸ਼ ਨੂੰ ਅਮਨ ਲਈ ਖ਼ਤਰਾ ਦੱਸਦਿਆਂ ਪੰਜਾਬ ਸਰਕਾਰ ਨੇ ਬਾਪੂ ਸੂਰਤ ਸਿੰਘ ‘ਤੇ ਝੂਠੇ ਦੋਸ਼ ਲਾਕੇ 107/151 ਦੀਆਂ ਧਾਰਾਵਾਂ ਅਧੀਨ ਗ੍ਰਿਫਤਾਰ ਕੀਤਾ ਹੋਇਆ ਹੈ।

ਰਵਿੰਦਰਜੀਤ ਸਿੰਘ ਗੋਗੀ ਪੁਲਿਸ ਹਿਰਾਸਤ ਵਿੱਚ

ਰਵਿੰਦਰਜੀਤ ਸਿੰਘ ਗੋਗੀ ਪੁਲਿਸ ਹਿਰਾਸਤ ਵਿੱਚ

 

 

 

 

 

 

ਇੱਥੇ ਹੀ ਬੱਸ ਨਹੀਂ ਉਨ੍ਹਾਂ ਦੇ ਅਮਰੀਕੀ ਨਾਗਰਿਕ ਪੁੱਤਰ ਰਵਿੰਦਰਜੀਤ ਸਿੰਘ ਗੋਗੀ ਨੂੰ ਵੀ ਇਨ੍ਹਾਂ ਧਾਰਵਾਂ ਅਧੀਨ ਗ੍ਰਿਫਤਾਰ ਕਰਕੇ ਜੇਲ ਬੰਦ ਕੀਤਾ ਹੋਇਆ ਹੈ।

ਰਵਿੰਦਰ ਸਿੰਘ ਗੋਗੀ ਨੂੰ ਕੱਲ ਤੀਜੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਪਰ ਸਬੰਧਿਤ ਜੱਜ ਛੁੱਟੀ ‘ਤੇ ਹੋਣ ਕਰਕੇ ਉਨ੍ਹਾਂ ਨੂੰ ਫੇਰ 13 ਅਪ੍ਰੈਲ ਤੱਕ ਜੇਲ ਭੇਜ ਦਿੱਤਾ ਗਿਆ।

ਦੂਜੇ ਪਾਸੇ ਬਾਪੂ ਸੂਰਤ ਸਿੰਘ ਦੀ ਸਿਹਤ ਹਰ ਦਿਨ ਵਿਗੜਦੀ ਜਾ ਰਹੀ ਹੈ।ਬਾਪੂ ਸੂਰਤ ਸਿੰਘ ਦੇ ਹਮਾਇਤੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਜਾਣਬੁੱਝ ਕੇ ਬਾਪੂ ਸੂਰਤ ਸਿੰਘ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,