ਸ਼ਹੀਦੀ ਪਰਵਾਨਿਆਂ ਦੀ ਲਸਾਨੀ ਜੋੜੀ ...

ਸਿੱਖ ਖਬਰਾਂ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸ਼ਹੀਦ ਭਾਈ ਸੁੱਖਾ-ਜਿੰਦਾ ਨੂੰ ਯਾਦ ਕੀਤਾ ਗਿਆ

By ਸਿੱਖ ਸਿਆਸਤ ਬਿਊਰੋ

October 07, 2016

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ 5 ਅਕਤੂਬਰ ਨੂੰ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦਾ ਸ਼ਹੀਦੀ ਦਿਹਾੜਾ ਯੂਨੀਵਰਸਿਟੀ ਕੈਂਪਸ ‘ਚ ਮਨਾਇਆ।

ਯੂਨੀਵਰਸਿਟੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ‘ਚ ਵਿਦਿਆਰਥੀਆਂ ਨੇ ਸ਼ਹੀਦ ਭਾਈ ਸੁੱਖਾ-ਜਿੰਦਾ ਦੀ ਯਾਦ ‘ਚ ਸੁਖਮਨੀ ਸਾਹਿਬ ਦਾ ਪਾਠ ਕੀਤਾ।

ਸਮਾਗਮ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਅਰਦਾਸ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਨੇ ਗੁਰੂ ਸਾਹਿਬ ਦੇ ਸਤਿਕਾਰ ਅਤੇ ਸੱਚ ਦੇ ਹੱਕ ‘ਚ ਗਵਾਹੀ ਦਿੰਦਿਆਂ ਆਪਣਾ ਜੀਵਨ ਵਾਰ ਦਿੱਤਾ। ਉਨ੍ਹਾਂ ਕਿਹਾ ਕਿ ਅਰੁਣ ਵੈਦਿਆ ਦੇ ਕੇਸ ਨਾਲ ਸੰਬੰਧਤ ਰਿਕਾਰਡ ਤੋਂ ਪਤਾ ਲਗਦਾ ਹੈ ਕਿ ਭਾਈ ਸੁੱਖਾ ਭਾਈ ਜਿੰਦਾ ਕੋਲ ਆਪਣੀ ਜ਼ਿੰਦਗੀ ਬਚਾਉਣ ਦਾ ਮੌਕਾ ਸੀ ਪਰ ਉਨ੍ਹਾਂ ਨੇ ਆਪਣੀ ਜ਼ਿੰਦਗੀ ਬਚਾਉਣ ਨਾਲੋਂ ਸ਼ਹਾਦਤ ਦਾ ਰਾਹ ਚੁਣਿਆ ਅਤੇ ਇਤਿਹਾਸ ਬਣਾਇਆ।

(ਨੋਟ: ਐਡਵੋਕੇਟ ਜਸਪਾਲ ਸਿੰਘ ਮੰਝਪੁਰ ਦੇ ਪੂਰੇ ਭਾਸ਼ਣ ਦੀ ਵੀਡੀਓ ਰਿਕਾਰਡਿੰਗ ਜਲਦ ਹੀ ਸਿੱਖ ਸਿਆਸਤ ਦੀ ਵੈਬਸਾਈਟ ‘ਤੇ ਉਪਲਭਧ ਹੋਵੇਗੀ)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: