ਵੀਡੀਓ » ਸਿੱਖ ਇਤਿਹਾਸਕਾਰੀ » ਸਿੱਖ ਖਬਰਾਂ

ਕਾਰ ਸੇਵਾ ਦੇ ਨਾਂ ‘ਤੇ ਢਾਹੀ ਜਾਣੀ ਸੀ ਸ਼੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਓੜੀ ( ਦੇਖੋ ਵੀਡਿਓ ਰਿਪੋਰਟ)

September 16, 2018 | By

ਚੰਡੀਗੜ: ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਵੱਲੋ ਸ਼ੋ੍ਰਮਣੀ ਕਮੇਟੀ ਦੀ ਪਰਵਾਨਗੀ ਨਾਲ ਕਾਰ ਸੇਵਾ ਦੇ ਨਾਂ ‘ਤੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ 200 ਸਾਲ ਪੁਰਾਣੀ ਅਤੇ ਵਿਰਾਸਤੀ ਦਰਸ਼ਨੀ ਡਿਓੜੀ ਨੂੰ ਢਾਹ ਕੇ ਨਵੀਂ ਇਮਾਰਤ ਬਣਾਉਣ ਦਾ ਤਰਨ ਤਾਰਨ ਦੀ ਸੰਗਤ ਵੱਲੋ ਵਿਰੋਧ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਦਰਬਾਰ ਸਾਹਿਬ ਦੀ ਇਸ ਪੁਰਾਤਨ ਡਿਓੜੀ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਪੋਤਰੇ ਕੰਵਰ ਨੌਨਿਹਾਲ ਸਿੰਘ ਨੇ ਬਣਵਾਇਆ ਸੀ।

ਇਸ ਸ਼ੁੱਕਰਵਾਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂਵਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਬਾਬਾ ਜਗਤਾਰ ਸਿੰਘ ਦੀ ਹਾਜ਼ਰੀ ਵਿਚ ਅਰਦਾਸ ਕਰਕੇ ਜਦ ਦਰਸ਼ਨੀ ਡਿਓੜੀ ਨੂੰ ਢਾਹੁਣ ਲਈ ਟੱਕ ਲਗਾਏ ਗਏ ਤਾਂ ਉੱਥੇ ਹਾਜ਼ਰ ਸੰਗਤ ਨੇ ਕਿਹਾ ਕਿ ਕਾਰ ਸੇਵਾ ਦੇ ਨਾਂ ‘ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਪੁਰਾਤਨ ਦਰਸ਼ਨੀ ਡਿਓੜੀ ਨੂੰ ਬਿਨ੍ਹਾਂ ਵਜ੍ਹਾ ਢਾਹਿਆ ਜਾ ਰਿਹਾ ਹੈ।ਦਰਸ਼ਨੀ ਡਿਓੜੀ ਦੀ ਹਾਲਤ ਬਹੁਤ ਵਧੀਆ ਹੈ ਤੇ ਜੇਕਰ ਕੁਝ ਕਮੀਆਂ ਪੇਸ਼ੀਆਂ ਹਨ ਤਾਂ ਇਸ ਨੂੰ ਮਾਹਿਰ ਕਾਰੀਗਰਾਂ ਨੂੰ ਬੁਲਾ ਕੇ ਠੀਕ ਕਰਨ ਤੋਂ ਬਾਅਦ ਵਧੀਆ ਤਰੀਕੇ ਨਾਲ ਸੰਭਾਲਿਆ ਜਾ ਸਕਦਾ ਹੈ ਪਰ ਇਸ ਪੁਰਾਤਨ ਇਮਾਰਤ ਨੂੰ ਤੋੜਨ ਨਹੀਂ ਦਿੱਤਾ ਜਾਵੇਗਾ।

ਸੰਗਤ ਦੇ ਰੋਹ ਨੂੰ ਦੇਖਦਿਆਂ ਹੋਇਆਂ ਮੌਕੇ ‘ਤੇ ਪੁਰਾਤਨ ਦਰਸ਼ਨੀ ਡਿਓੜੀ ਨੂੰ ਢਾਹੁਣ ਦਾ ਕੰਮ ਰੋਕ ਦਿੱਤਾ ਗਿਆ ਤੇ ਇਹ ਸਾਰਾ ਮਾਮਲਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਤੇ ਸਕੱਤਰ ਰੂਪ ਸਿੰਘ ਦੇ ਧਿਆਨ ਵਿਚ ਲਿਆਉਣ ‘ਤੇ ਦਰਸ਼ਨੀ ਡਿਓੜੀ ਨੂੰ ਢਾਹੁਣ ‘ਤੇ ਰੋਕ ਲਗਾ ਦਿੱਤੀ ਗਈ।

ਕਾਰ ਸੇਵਾ ਦੇ ਨਾਂ ‘ਤੇ ਢਾਹੀਆਂ ਜਾ ਰਹੀਆਂ ਪੁਰਾਤਨ ਸਿੱਖ ਵਿਰਾਸਤਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਦਿਆਂ ਸਿੱਖ ਸਿਆਸਤ ਵੱਲੋ ਖਾਸ ਵੀਡਿਓ ਰਿਪੋਰਟ ਤਿਆਰ ਕੀਤੀ ਗਈ। ਇਹ ਵੀਡਿਓ ਰਿਪੋਰਟ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਝੀ ਕਰ ਰਹੇ ਹਾਂ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,