ਸਿੱਖ ਖਬਰਾਂ

ਭਾਈ ਰਾਜੋਆਣਾ ਦੀ ਫਾਂਸੀ ਸਬੰਧੀ ਪੰਜਾਬ ਸਰਕਾਰ ਨੇ ਕੀ ਕੀਤਾ ਹੈ, ਜਾਨਣ ਲਈ ਸੂਚਨਾ ਐਕਟ ਤਹਿਤ ਮੰਗੀ ਜਾਣਕਾਰੀ

August 12, 2014 | By

ਪਟਿਆਲਾ ਦੀ ਜਿਲ੍ਹਾ ਅਦਾਲਤ ਵਿਚ ਪੇਸ਼ੀ ਮੌਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਇਕ ਪੁਰਾਣੀ ਤਸਵੀਰ

ਪਟਿਆਲਾ ਦੀ ਜਿਲ੍ਹਾ ਅਦਾਲਤ ਵਿਚ ਪੇਸ਼ੀ ਮੌਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਇਕ ਪੁਰਾਣੀ ਤਸਵੀਰ

ਪਟਿਆਲਾ (11 ਅਗਸਤ 2014): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਾਲ ਕਾਂਡ ਵਿੱਚ ਫਾਂਸੀ ਦਾ ਸਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਸੀ ਦੇ ਮਾਮਲੇ ਵਿੱਚ ਭਾਰਤ ਦੀ ਕੇਂਦਰ ਸਰਕਾਰ ਨੇ ਸਮੇਂ ਸਮੇਂ ਪੰਜਾਬ ਸਰਕਾਰ ਕੋਲੋਂ ਭਾਈ ਰਾਜੋਆਣਾ ਦੀ ਫਾਂਸੀ ਦੇ ਕੇਸ ਨਾਲ ਸਬੰਧਿਤ ਪੱਖ ਜਾਨਣ ਲਈ ਕੀਤੇ ਪੱਤਰ ਵਿਹਾਰ ਅਤੇ ਕੇਂਦਰ ਸਰਕਾਰ ਦੇ ਇਨਾਂ ਪੱਤਰਾਂ ਦਾ ਪੰਜਾਬ ਸਰਕਾਰ ਨੇ ਕੀ ਉੱਤਰ ਦਿੱਤਾ, ਇਹ ਜਾਨਣ ਲਈ ਭਾਈ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਸੂਚਨਾ ਐਕਟ ਰਾਹੀਂ ਜਾਣਕਾਰੀ ਲੈਣ ਦਾ ਫੈਸਲਾ ਕੀਤਾ ਹੈ।

ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿਚ ਫਾਂਸੀ ਦੀ ਸਜਾ ਦਾ ਸਾਹਮਣਾ ਕਰ ਰਹੇ ਸ: ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਫਾਂਸੀ ਦੀ ਸਜਾ ਸਬੰਧੀ ਫਾਈਲਾਂ ਵਿਚ ਛੁਪੇ ਇਸ ਸੱਚ ਨੂੰ ਖ਼ਾਲਸਾ ਪੰਥ ਸਾਹਮਣੇ ਲਿਆਉਣ ਦਾ ਫੈਸਲਾ ਕੀਤਾ ਹੈ ਕਿ ਭਾਈ ਰਾਜੋਆਣਾ ਦੀ ਫਾਂਸੀ ਸਬੰਧੀ ਪੰਜਾਬ ਸਰਕਾਰ ਦਾ ਕੀ ਰਵੱਈਆ ਹੈ।

ਉਨ੍ਹਾਂ ਨੇ ਪ੍ਰੈਸ ਨੂੰ ਲਿਖੇ ਪੱਤਰ ਵਿਚ ਆਖਿਆ ਹੈ ਕਿ ਉਨ੍ਹਾਂ ਨੇ ਸੱਚ ਜਾਣਨ ਲਈ ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ ਤੋਂ ਸੂਚਨਾ ਐਕਟ 2005 ਤਹਿਤ ਸ: ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਸਬੰਧੀ ਗ੍ਰਹਿ ਮੰਤਰਾਲੇ ਤੇ ਪੰਜਾਬ ਸਰਕਾਰ ਅਤੇ ਜੇਲ੍ਹ ਅਧਿਕਾਰੀਆਂ ਵਿਚਾਲੇ ਹੋਏ ਪੱਤਰ ਵਿਹਾਰ ਦੀਆਂ ਤਸਦੀਕਸ਼ੁਦਾ ਕਾਪੀਆਂ ਮੰਗੀਆਂ ਹਨ।

ਉਸ ਨੇ ਦੱਸਿਆ ਕਿ ਇਹ 13 ਮਾਰਚ 2012 ਤੋਂ 5 ਅਗਸਤ 2014 ਤੱਕ ਦੀਆਂ ਹਨ। ਉਸ ਨੇ ਕਿਹਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਅਖ਼ਬਾਰਾਂ ਵਿਚ ਵੱਖ-ਵੱਖ ਕਿਸਮ ਦੀਆਂ ਖ਼ਬਰਾਂ ਛਪੀਆਂ ਹਨ, ਜਿਸ ਕਰ ਕੇ ਸੱਚ ਜਾਣਨਾ ਬਹੁਤ ਜ਼ਰੂਰੀ ਹੋ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,