ਵਿਦੇਸ਼ » ਸਿੱਖ ਖਬਰਾਂ

ਕੌਮਾਂਤਰੀ ਪੰਜਾਬੀ ਕਾਨਫਰੰਸ 7 ਮਾਰਚ ਨੂੰ ਲੈਸਟਰ ਵਿਖੇ ਹੋਵੇਗੀ

March 5, 2020 | By

ਲੈਸਟਰ, ਇੰਗਲੈਂਡ: ਸਿੱਖ ਐਜੂਕੇਸ਼ਨ ਕੌਂਸਲ ਯੂ.ਕੇ. ਵੱਲੋਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਮਿਤੀ 7 ਮਾਰਚ 2020 ਦਿਨ ਸਨਿੱਚਰਵਾਰ ਨੂੰ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ (ਈਸਟ ਪਾਰਕ ਰੋਡ) ਲੈਸਟਰ ਵਿਖੇ ਕਰਵਾਈ ਜਾ ਰਹੀ ਹੈ।

ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਲੈਸਟਰ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਸਹਿਯੋਗ ਨਾਲ ਹੋਣ ਵਾਲੀ ਇਸ ਕਾਨਫਰੰਸ ਵਿੱਚ ਮੰਗਤ ਰਾਏ ਭਾਰਦਵਾਜ, ਡਾ. ਬਲਦੇਵ ਸਿੰਘ ਕੰਦੋਲਾ, ਪ੍ਰੋਫੈਸਰ ਸ਼ਿੰਗਾਰਾ ਸਿੰਘ ਢਿੱਲੋਂ, ਰੂਪ ਦਵਿੰਦਰ ਕੌਰ ਅਤੇ ਤੇਜਿੰਦਰ ਕੌਰ ਆਪਣੇ ਪਰਚੇ ਪੇਸ਼ ਕਰਨਗੇ।

ਕਾਨਫਰੰਸ ਦੇ ਪ੍ਰਬੰਧਕਾਂ ਵੱਲੋਂ ਭੇਜੀ ਗਈ ਜਾਣਕਾਰੀ ਮੁਤਾਬਕ ਇਹ ਕਾਨਫਰੰਸ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਦੇ ਡੇਅ ਸੈਂਟਰ ਵਿਖੇ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,