ਸਿੱਖ ਖਬਰਾਂ

ਗੁਰੂ ਸਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੀ ਯਾਤਰਾ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਹੋਈ ਸਮਾਪਤ

June 19, 2015 | By

ਸ੍ਰੀ ਆਨੰਦਪੁਰ ਸਾਹਿਬ, 18 ਜੂਨ, 2015): ਸਿੱਖ ਗੁਰੂ ਸਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਅੱਜ ਸ਼੍ਰੀ ਆਨੰਸਪੁਰ ਵਿਖੇ ਪਹੁੰਚ ਕੇ ਸਮਾਪਤ ਹੋ ਗਈ । ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਈ ਯਾਤਰਾ ਪੰਜਾਬ ਦੇ ਹਰ ਕੋਨੇ ਵਿੱਚ ਸੰਗਤਾਂ ਨੂੰ ਦਰਸ਼ਨ ਕਰਵਾਉਂਦੀ ਹੋਈ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੀ।

ਇਸ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਦਾ ਮਨਮੋਹਕ ਦ੍ਰਿਸ਼

ਇਸ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਦਾ ਮਨਮੋਹਕ ਦ੍ਰਿਸ਼

ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਤੋਂ 6 ਮਈ ਨੂੰ ਸ਼ੁਰੂ ਹੋੲੀ ਦਰਸ਼ਨ ਦੀਦਾਰੇ ਯਾਤਰਾ ਦਾ ਅੱਜ ਇੱਥੇ ਆਪਣੇ ਅਾਖਰੀ ਪੜਾਅ ’ਤੇ ਪਹੁੰਚਣ ’ਤੇ ਮੁੱਖ ਮੰਤਰੀ  ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਵਾਗਤ ਕੀਤਾ ਗਿਆ। ੳੁਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਮੁੱਚੀ ਮਨੁੱਖਤਾ, ਦੇਸ਼ ਵਾਸੀਆਂ ਅਤੇ ਖਾਲਸਾ ਪੰਥ ਲਈ ਇਤਿਹਾਸਕ ਹੋ ਨਿੱਬੜਿਆ ਹੈ।

ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਤੇ ਤਖ਼ਤ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ ਨੂੰ ਇਸ ਮੌਕੇ ਜੀ ਆਇਆਂ ਆਖਿਆ।

 ਬਾਦਲ ਨੇ ਅੱਜ ਮੁਕੰਮਲ ਹੋਈ ਦਰਸ਼ਨ ਯਾਤਰਾ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,   ਸਿੰਘ ਸਾਹਿਬਾਨ ਅਤੇ ਵੱਖ ਵੱਖ ਸਿੱਖ ਜਥੇਬੰਦੀਆਂ ਦਾ ਧੰਨਵਾਦ ਕੀਤਾ। ੳੁਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਇਹ ਇਤਿਹਾਸਕ ਨਿਸ਼ਾਨੀਅਾਂ ਤਖ਼ਤ ਕੇਸਗੜ੍ਹ ਸਾਹਿਬ ’ਚ ਪੱਕੇ ਤੌਰ ’ਤੇ ਸੁਸ਼ੋਭਿਤ ਕਰ ਦਿੱਤੀਆਂ ਜਾਣਗੀਆਂ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਂਦੇ ਸ਼ਰਧਾਲੂ ਇਨ੍ਹਾਂ ਦੇ ਦਰਸ਼ਨ ਕਰ ਸਕਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: